ਅੱਜ ਸ਼ਿਵ ਸੈਨਾ ਹਿੰਦੁਸਤਾਨ ਅਤੇ ਹਿੰਦੁਸਤਾਨ ਸ਼ਕਤੀ ਸੈਨਾ ਦੇ ਪਟਿਆਲਾ ਲੋਕ ਸਭਾ ਦੇ ਸਾਂਝੇ ਉਮੀਦਵਾਰ ਸ਼੍ਰੀ ਕ੍ਰਿਸ਼ਨ ਕੁਮਾਰ ਗਾਬਾ ਜੀ ਦੀ ਚੋਣ ਮੁਹਿੰਮ ਨੇ ਉਸ ਸਮੇਂ ਜ਼ੋਰ ਫੜ ਲਿਆ, ਜਦੋਂ ਸ਼੍ਰੀ ਪਵਨ ਗੁਪਤਾ ਜੀ ਦੀ ਅਗਵਾਈ ਹੇਠ ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਧਾਨ ਅਤੇ ਹਿੰਦੁਸਤਾਨ ਸ਼ਕਤੀ ਸੈਨਾ ਵੱਲੋਂ ਸ਼ਹੀਦ ਊਧਮ ਸਿੰਘ ਨਗਰ ਸਨੌਰ ਰੋਡ ‘ਤੇ ਪਾਰਟੀ ਵਰਕਰਾਂ ਦੀ ਇੱਕ ਵਿਸ਼ਾਲ ਮੀਟਿੰਗ ਪ੍ਰਸਿੱਧ ਵਪਾਰੀ ਸ੍ਰੀ ਪੁਨੀਤ ਗੋਇਲ ਜੀ ਦੇ ਘਰ ਵਿਖੇ ਹੋਈ।
ਇਸ ਮੀਟਿੰਗ ਵਿੱਚ ਬੋਲਦਿਆਂ ਸ਼੍ਰੀ ਪਵਨ ਗੁਪਤਾ ਜੀ ਨੇ ਕਿਹਾ ਕਿ ਇਸ ਲੋਕ ਸਭਾ ਚੋਣ ਵਿੱਚ ਆਪੋ ਆਪਣੇ ਹਿੱਤਾਂ ਦੀ ਪ੍ਰਾਪਤੀ ਲਈ ਸਾਰੇ ਆਗੂਆਂ ਨੇ ਆਪੋ-ਆਪਣੀਆਂ ਪਾਰਟੀਆਂ ਛੱਡ ਕੇ ਦੂਜੀਆਂ ਪਾਰਟੀਆਂ ਦਾ ਸਹਾਰਾ ਲੈ ਲਿਆ ਹੈ ਤਾਂ ਜੋ ਉਹ ਲੋਕ ਹਿੱਤਾਂ ਲਈ ਲੜਨ ਤੋਂ ਗੁਰੇਜ਼ ਕਰਨ ਅਤੇ ਆਪਣੇ ਸਵਾਰਥਾਂ ਦੇ ਪੂਰਤੀ ਲਈ ਕਿਸੇ ਵੀ ਪਾਰਟੀ ਦੇ ਪਲੇਟਫਾਰਮ ਦਾ ਇਸਤੇਮਾਲ ਕਰ ਸਕਣ। ਉਨ੍ਹਾਂ ਕਿਹਾ ਕਿ ਆਮ ਜਨਤਾ ਦਾ ਫਰਜ਼ ਬਣਦਾ ਹੈ ਕਿ ਉਹ ਕਿਸੇ ਵੀ ਪਾਰਟੀ ਦਾ ਸਹਾਰਾ ਲੈ ਕੇ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਕਰਨ ਵਾਲੇ ਅਜਿਹੇ ਲੀਡਰਾਂ ਅਤੇ ਉਮੀਦਵਾਰਾਂ ਨੂੰ ਕਰਾਰੀ ਹਾਰ ਦੇ ਕੇ ਕਰੜਾ ਸਬਕ ਸਿਖਾਉਣ। ਅੱਜ ਹੀ ਇਸ ਤੋਂ ਇਲਾਵਾ ਪਟਿਆਲਾ ਤੋਂ ਪਾਰਟੀ ਦੇ ਲੋਕ ਸਭਾ ਉਮੀਦਵਾਰ ਸ਼੍ਰੀ ਕ੍ਰਿਸ਼ਨ ਕੁਮਾਰ ਗਾਬਾ ਦੇ ਹੱਕ ਵਿੱਚ ਚੋਣ ਪ੍ਰਚਾਰ ਦੇ ਹਿੱਸੇ ਵਜੋਂ ਦੂਜੀ ਮੀਟਿੰਗ ਸ਼ਿਵ ਸੈਨਾ ਹਿੰਦੁਸਤਾਨ ਮਹਿਲਾ ਸੈਨਾ ਪਟਿਆਲਾ ਦੇ ਜ਼ਿਲ੍ਹਾ ਪ੍ਰਧਾਨ ਸ਼੍ਰੀਮਤੀ ਹਰਸ਼ ਬਜਾਜ ਦੇ ਗ੍ਰਹਿ ਵਿਖੇ ਰਾਇਲ ਸਿਟੀ ਅਰਬਨ ਅਸਟੇਟ ਫੇਜ਼ 1 ਵਿੱਚ ਉਸਦੀ ਰਿਹਾਇਸ਼ ‘ਤੇ ਕੀਤੀ ਗਈ। ਜਿਸ ਵਿੱਚ ਔਰਤਾਂ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ।
ਇਸ ਮੀਟਿੰਗ ਨੂੰ ਸ਼ਿਵ ਸੈਨਾ ਹਿੰਦੁਸਤਾਨ ਦੇ ਕਈ ਸੀਨੀਅਰ ਆਗੂਆਂ ਨੇ ਵੀ ਸੰਬੋਧਨ ਕੀਤਾ, ਜਿਸ ਵਿੱਚ ਪ੍ਰਮੁੱਖ ਤੌਰ ‘ਤੇ ਸ਼੍ਰੀ ਪਵਨ ਗੁਪਤਾ ਜੀ ਰਾਸ਼ਟਰੀ ਪ੍ਰਧਾਨ ਸ਼ਿਵ ਸੈਨਾ ਹਿੰਦੁਸਤਾਨ , ਸ਼੍ਰੀਮਤੀ ਸਵਰਾਜ ਘੁੰਮਣ ਭਾਟੀਆ ਜੀ ਪ੍ਰਧਾਨ ਉੱਤਰੀ ਭਾਰਤ ਹਿੰਦੁਸਤਾਨ ਮਹਿਲਾ ਸੈਨਾ, ਸ਼੍ਰੀਮਤੀ ਕਾਂਤਾ ਬਾਂਸਲ ਜੀ ਮੀਤ ਪ੍ਰਧਾਨ ਉੱਤਰੀ ਭਾਰਤ ਹਿੰਦੁਸਤਾਨ ਮਹਿਲਾ ਸੈਨਾ, ਐਡਵੋਕੇਟ ਸ਼੍ਰੀ ਪੰਕਜ ਗੌੜ ਜੀ ਪੰਜਾਬ ਪ੍ਰਧਾਨ ਹਿੰਦੁਸਤਾਨ ਐਡਵੋਕੇਟ ਲੀਗਲ ਸੈਨਾ, ਸ਼੍ਰੀ ਸ਼ਮਾ ਕਾਂਤ ਪਾਂਡੇ ਸੀਨੀਅਰ ਮੀਤ ਪ੍ਰਧਾਨ ਸ਼ਿਵ ਸੈਨਾ ਹਿੰਦੁਸਤਾਨ ਪੰਜਾਬ ਅਤੇ ਜਿਲਾ ਇੰਚਾਰਜ ਪਟਿਆਲਾ, ਸ਼੍ਰੀ ਹਿਤੇਸ਼ ਰਿੰਕੂ ਪੰਜਾਬ ਪ੍ਰਧਾਨ ਸ਼ਿਵ ਸੈਨਾ ਹਿੰਦੁਸਤਾਨ ਆਈ ਟੀ ਸੈਨਾ, ਸ਼੍ਰੀ ਅਮਰਜੀਤ ਬੰਟੀ ਪੰਜਾਬ ਚੇਅਰਮੈਨ ਹਿੰਦੁਸਤਾਨ ਯੂਵਾ ਸੈਨਾ, ਸਰਦਾਰ ਤਰੁਣ ਪਾਲ ਸਿੰਘ ਕੋਹਲੀ ਜਿਲ੍ਹਾ ਪ੍ਰਧਾਨ ਮੀਡੀਆ ਇੰਚਾਰਜ ਪਟਿਆਲਾ, ਸ਼੍ਰੀਮਤੀ ਹਰਸ਼ ਬਜਾਜ ਜਿਲ੍ਹਾ ਪ੍ਰਧਾਨ ਹਿੰਦੁਸਤਾਨ ਮਹਿਲਾ ਸੈਨਾ ਪਟਿਆਲਾ, ਸ਼੍ਰੀ ਰਾਕੇਸ਼ ਕੁਮਾਰ ਜਿਲ੍ਹਾ ਮੀਤ ਪ੍ਰਧਾਨ ਪਟਿਆਲਾ, ਸ਼੍ਰੀ ਨੰਦਲਾਲ ਜਿਲ੍ਹਾ ਮੀਤ ਪ੍ਰਧਾਨ ਪਟਿਆਲਾ ਆਦਿ ਨੇ ਸੰਬੋਧਨ ਕਰਦੇ ਹੋਏ ਪਾਰਟੀ ਉਮੀਦਵਾਰ ਸ੍ਰੀ ਕ੍ਰਿਸ਼ਨ ਕੁਮਾਰ ਗਾਬਾ ਜੀ ਨੇ ਸਥਾਨਕ ਸਮੱਸਿਆਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ।