
module:1facing:0; ?hw-remosaic: 0; ?touch: (-1.0, -1.0); ?modeInfo: ; ?sceneMode: Night; ?cct_value: 0; ?AI_Scene: (-1, -1); ?aec_lux: 0.0; ?hist255: 0.0; ?hist252~255: 0.0; ?hist0~15: 0.0; ?module:1facing:0;
hw-remosaic: 0;
touch: (-1.0, -1.0);
modeInfo: ;
sceneMode: Night;
cct_value: 0;
AI_Scene: (-1, -1);
aec_lux: 0.0;
hist255: 0.0;
hist252~255: 0.0;
hist0~15: 0.0;
ਸ਼੍ਰੀ ਪਵਨ ਗੁਪਤਾ ਜੀ ਨੇ ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਧਾਨ ਦੇ ਤੌਰ ‘ਤੇ ਕੰਮ ਕੀਤਾ।
ਅੱਜ ਸ਼ਿਵ ਸੈਨਾ ਹਿੰਦੁਸਤਾਨ ਦੇ ਹਿੰਦੂਤਵੀ ਕੰਮਾਂ ਤੋਂ ਪ੍ਰੇਰਿਤ ਹੋ ਕੇ ਪਟਿਆਲਾ ਸ਼ਹਿਰ ਦੇ ਉੱਘੇ ਸਮਾਜ ਸੇਵਕ ਸ਼ਿਵ ਸੈਨਾ ਹਿੰਦੁਸਤਾਨ ਵਿੱਚ ਵਿਸ਼ੇਸ਼ ਤੌਰ ‘ਤੇ ਸ਼੍ਰੀ ਹੇਮਰਾਜ ਗੋਇਲ ਰਾਸ਼ਟਰੀ ਸਲਾਹਕਾਰ ਸ਼ਿਵ ਸੈਨਾ ਹਿੰਦੁਸਤਾਨ ਦੀ ਅਗਵਾਈ ਵਿੱਚ ਸ੍ਰੀ ਪਵਨ ਗੁਪਤਾ ਜੀ ਦੇ ਨਿਵਾਸ ਦਫਤਰ ਵਿਖੇ ਉਨ੍ਹਾਂ ਨੂੰ ਮਿਲੇ। ਸ਼ਿਵ ਸੈਨਾ ਹਿੰਦੁਸਤਾਨ ਦੀ ਲੀਡਰਸ਼ਿਪ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੱਸਿਆ ਕਿ ਅਸੀਂ ਲੰਬੇ ਸਮੇਂ ਤੋਂ ਆਪਣੇ ਤਰੀਕੇ ਨਾਲ ਇੱਥੇ ਸਮਾਜ ਦੀ ਸੇਵਾ ਕਰ ਰਹੇ ਹਾਂ ਅਤੇ ਆਪਣੀ ਸਮਰੱਥਾ ਅਨੁਸਾਰ ਹਿੰਦੂ ਧਰਮ ਲਈ ਵੀ ਕੰਮ ਕਰ ਰਹੇ ਹਾਂ। ਹੁਣ ਅਸੀਂ ਸ਼ਿਵ ਸੈਨਾ ਹਿੰਦੁਸਤਾਨ ਵਿੱਚ ਸ਼ਾਮਲ ਹੋ ਕੇ ਤੁਹਾਡੀ ਅਗਵਾਈ ਵਿੱਚ ਕੰਮ ਕਰਨਾ ਚਾਹੁੰਦੇ ਹਾਂ।
ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਪਵਨ ਗੁਪਤਾ ਜੀ ਨੇ ਸ਼੍ਰੀ ਰਵੀ ਸੋਹਲ, ਸ਼੍ਰੀ ਦੀਪਕ, ਸ਼੍ਰੀ ਹਰੀਸ਼ ਕੁਮਾਰ ਨੂੰ ਪਾਰਟੀ ਦਾ ਭਗਵਾ ਪਟਕਾ ਪਹਿਨਾ ਕੇ ਸ਼ਿਵ ਸੈਨਾ ਹਿੰਦੁਸਤਾਨ ਵਿੱਚ ਸ਼ਾਮਲ ਕੀਤਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਹਿੰਦੁਸਤਾਨ ਇਨਾ ਵਰਗੇ ਸਮਾਜ ਸੇਵੀਆਂ ਦੇ ਸੰਗਠਨ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਹੋਰ ਮਜ਼ਬੂਤ ਹੋਈ ਹੈ।
ਸ਼੍ਰੀ ਪਵਨ ਗੁਪਤਾ ਜੀ ਨੇ ਇਹ ਵੀ ਦੱਸਿਆ ਕਿ ਉਹ ਅੱਜ ਬਾਅਦ ਦੁਪਹਿਰ ਦਿੱਲੀ ਦੌਰੇ ਲਈ ਰਵਾਨਾ ਹੋ ਰਹੇ ਹਨ ਅਤੇ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਤੇ ਹੋਰ ਕੇਂਦਰੀ ਮੰਤਰੀਆਂ ਨਾਲ ਮਿਲ ਕੇ ਪੰਜਾਬ ਦੀ ਸਥਿਤੀ ਬਾਰੇ ਮੁਲਾਕਾਤ ਕਰਨਗੇ। ਦਿੱਲੀ ਦੌਰੇ ਦੌਰਾਨ ਪਾਰਟੀ ਦੇ ਕਈ ਸੀਨੀਅਰ ਆਗੂ ਉਨ੍ਹਾਂ ਦੇ ਨਾਲ ਹੋਣਗੇ।