ਅੱਜ ਸ਼੍ਰੀ ਰਾਮ ਨੌਮੀ ਦੇ ਸ਼ੁਭ ਮੌਕੇ ਸ਼੍ਰੀ ਪਵਨ ਗੁਪਤਾ ਜੀ ਰਾਸ਼ਟਰੀ ਪ੍ਰਧਾਨ ਸ਼ਿਵ ਸੈਨਾ ਹਿੰਦੁਸਤਾਨ ਅਤੇ ਹਿੰਦੁਸਤਾਨ ਸ਼ਕਤੀ ਸੈਨਾ ਨੇ ਆਪਣੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਸਮੇਤ ਪਟਿਆਲਾ ਵਿੱਚ ਕੱਢੇ ਗਏ ਜਲੂਸ ਵਿੱਚ ਸ਼ਿਰਕਤ ਕੀਤੀ।
ਸ਼੍ਰੀ ਪਵਨ ਗੁਪਤਾ ਜੀ ਦੀ ਅਗਵਾਈ ਹੇਠ ਸ਼ਿਵ ਸੈਨਾ, ਹਿੰਦੁਸਤਾਨ ਹਿੰਦੁਸਤਾਨ ਸ਼ਕਤੀ ਸੈਨਾ ਅਤੇ ਸ਼੍ਰੀ ਰਾਮ ਹਨੂੰਮਾਨ ਸੇਵਾ ਦਲ ਦੇ ਸੈਂਕੜੇ ਵਰਕਰਾਂ ਅਤੇ ਆਗੂਆਂ ਨੇ ਆਰੀਆ ਸਮਾਜ ਚੌਂਕ ਵਿਖੇ ਸ਼੍ਰੀ ਰਾਮ ਨੌਮੀ ਦੇ ਜਲੂਸ ਦਾ ਫੁੱਲਾਂ ਦੀ ਵਰਖਾ ਕਰਕੇ ਨਿੱਘਾ ਸਵਾਗਤ ਕੀਤਾ। ਸ਼੍ਰੀ ਰਾਮਾਇਣ ਜੀ ਅਤੇ ਸ਼੍ਰੀ ਰਾਮ ਜੀ ਦੀ ਪਾਲਕੀ ਜੈਕਾਰਿਆਂ ਨਾਲ ਗੂੰਜ ਉੱਠੀ। ਸ਼੍ਰੀ ਰਾਮ ਨੌਮੀ ਦੇ ਜਲੂਸ ‘ਤੇ ਸ਼੍ਰੀ ਪਵਨ ਗੁਪਤਾ ਜੀ, ਰਾਸ਼ਟਰੀ ਪ੍ਰਧਾਨ ਸ਼ਿਵ ਸੈਨਾ ਹਿੰਦੁਸਤਾਨ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਵੱਲੋਂ ਭਗਵਾਨ ਸ਼੍ਰੀ ਰਾਮ ਜੀ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਗਿਆ।
ਘੁੰਮਣ ਭਾਟੀਆ, ਸ਼੍ਰੀਮਤੀ ਕਾਂਤਾ ਬਾਂਸਲ ਮੀਤ ਪ੍ਰਧਾਨ ਉੱਤਰੀ ਭਾਰਤ ਹਿੰਦੁਸਤਾਨ ਮਹਿਲਾ ਸੈਨਾ, ਸ਼੍ਰੀ ਸ਼ਮਾ ਕਾਂਤ ਪਾਂਡੇ ਮੀਤ ਪ੍ਰਧਾਨ ਪੰਜਾਬ ਜਿਲਾ ਇੰਚਾਰਜ ਪਟਿਆਲਾ, ਸ਼੍ਰੀ ਰਵਿੰਦਰ ਸਿੰਗਲਾ ਮੀਤ ਪ੍ਰਧਾਨ ਸ਼ਿਵ ਸੈਨਾ ਹਿੰਦੁਸਤਾਨ ਦੀ ਤਰਫੋਂ ਨਿੱਘਾ ਸਵਾਗਤ ਕੀਤਾ ਗਿਆ। ਸ਼੍ਰੀ ਕ੍ਰਿਸ਼ਨ ਗਾਬਾ ਪੰਜਾਬ ਪ੍ਰਧਾਨ ਹਿੰਦੁਸਤਾਨ ਵਪਾਰ ਸੈਨਾ, ਐਡਵੋਕੇਟ ਸ਼੍ਰੀ ਪੰਕਜ ਗੌੜ ਪੰਜਾਬ ਪ੍ਰਧਾਨ ਹਿੰਦੁਸਤਾਨ ਐਡਵੋਕੇਟ ਸੈਨਾ, ਸ਼੍ਰੀ ਅਮਰਜੀਤ ਬੰਟੀ ਪੰਜਾਬ ਇੰਚਾਰਜ ਹਿੰਦੁਸਤਾਨ ਯੁਵਾ ਸੈਨਾ, ਸ਼੍ਰੀ ਤਰੁਣ ਤਰੁਣ ਪਾਲ ਸਿੰਘ ਕੋਹਲੀ ਜਿਲਾ ਇੰਚਾਰਜ ਮੀਡੀਆ ਪਟਿਆਲਾ ਸ਼੍ਰੀ ਰਾਕੇਸ਼ ਕੁਮਾਰ ਜਿਲਾ ਮੀਤ ਪ੍ਰਧਾਨ ਪਟਿਆਲਾ। ਸ਼੍ਰੀ ਰਾਜ ਕੁਮਾਰ ਬਿੱਟੂ ਜਿਲ੍ਹਾ ਜਨਰਲ ਸਕੱਤਰ ਸ਼੍ਰੀ ਰਾਮ ਹਨੂੰਮਾਨ ਸੇਵਾ ਦਲ ਸ਼੍ਰੀਮਤੀ ਨੀਲਮ ਸ਼ਰਮਾ ਜਿਲ੍ਹਾ ਪ੍ਰਧਾਨ ਸ਼੍ਰੀ ਰਾਮ ਹਨੂੰਮਾਨ ਸੇਵਾ ਦਲ ਇਸਤਰੀ ਇਕਾਈ ਪਟਿਆਲਾ ਸਮੇਤ ਸੈਂਕੜੇ ਆਗੂ ਵਰਕਰ ਹਾਜਰ ਹੋਏ।