ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸ਼ੁਭ ਮੌਕੇ ‘ਤੇ ਕੱਢੇ ਗਏ ਸੋਭਾ ਯਾਤਰਾ ਦਾ ਕਿਲਾ ਚੌਕ ਪਟਿਆਲਾ ਵਿਖੇ ਸ਼ਿਵ ਸੈਨਾ ਹਿੰਦੁਸਤਾਨ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਵਿਸ਼ਾਲ ਲੰਗਰ ਵੀ ਲਗਾਇਆ ਗਿਆ। ਇਸ ਸੋਭਾ ਯਾਤਰਾ ਦੇ ਸਵਾਗਤੀ ਪ੍ਰੋਗਰਾਮ ਵਿੱਚ ਸ਼੍ਰੀ ਪਵਨ ਗੁਪਤਾ ਰਾਸ਼ਟਰੀ ਪ੍ਰਧਾਨ ਸ਼ਿਵ ਸੈਨਾ ਹਿੰਦੁਸਤਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸ਼ਿਵ ਸੈਨਾ ਹਿੰਦੁਸਤਾਨ ਦੇ ਵਲੋ ਇਸ ਪ੍ਰੋਗਰਾਮ ਦਾ ਸੰਚਾਲਨ ਸ਼੍ਰੀ ਰਾਜੇਸ਼ ਕੌਸ਼ਿਕ ਗਗੀ ਪ੍ਰਧਾਨ ਉੱਤਰੀ ਭਾਰਤ ਸ਼ਿਵ ਸੈਨਾ ਹਿੰਦੁਸਤਾਨ ਅਤੇ ਸ਼੍ਰੀ ਰੋਹਿਤ ਅਟਵਾਲ ਜਿਲ੍ਹਾ ਪ੍ਰਧਾਨ ਸ਼ਿਵ ਸੈਨਾ ਹਿੰਦੁਸਤਾਨ ਯੁਵਾ ਸੈਨਾ ਪਟਿਆਲਾ ਨੇ ਸਾਂਝੇ ਤੌਰ ‘ਤੇ ਕੀਤਾ। ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਪੁਰਬ ਦੇ ਇਸ ਸੋਭਾ ਯਾਤਰਾ ਨੂੰ ਪਟਿਆਲਾ ਦੇ ਕਿਲਾ ਚੌਂਕ ਵਿਖੇ ਸਟੇਜ ਲਗਾ ਕੇ ਸ਼ਰਧਾ ਨਾਲ ਸਵਾਗਤ ਕੀਤਾ ਗਿਆ ਅਤੇ ਸ਼ਿਵ ਸੈਨਾ ਹਿੰਦੁਸਤਾਨ ਦੇ ਸੀਨੀਅਰ ਆਗੂਆਂ ਨੇ ਸਮੂਹ ਝਾਕੀਆਂ ਅਤੇ ਵਾਲਮੀਕਿ ਸਮਾਜ ਦੇ ਸੀਨੀਅਰ ਆਗੂਆਂ ਨੂੰ ਪਟਕੇ ਪਾ ਕੇ ਅਤੇ ਸ਼ੀਲਡਾਂ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ‘ਤੇ ਸ਼੍ਰੀ ਪਵਨ ਗੁਪਤਾ ਜੀ ਰਾਸ਼ਟਰੀ ਪ੍ਰਧਾਨ ਸ਼ਿਵ ਸੈਨਾ ਹਿੰਦੁਸਤਾਨ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਤੀ ਸ਼ਰਧਾ ਅਤੇ ਸ਼ੁਕਰਾਨੇ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਅੱਜ ਦੇ ਸੋਭਾ ਯਾਤਰਾ ਵਿਚ ਵੱਖ-ਵੱਖ ਝਾਕੀਆਂ ਨੂੰ ਦੇਖ ਕੇ ਧਰਮ ਪ੍ਰਤੀ ਵਿਸ਼ਵਾਸ ਹੋਰ ਪੱਕਾ ਹੋਇਆ ਹੈ ਅਤੇ ਭਗਵਾਨ ਵਾਲਮੀਕਿ ਜੀ ਦੇ ਪ੍ਰਤੀ ਸ਼ਰਧਾ ਵਧੀ ਹੈ। ਭਗਵਾਨ ਸ੍ਰੀ ਬਾਲਮੀਕੀ ਜੀ ਵੱਲੋਂ ਲਿਖੀ ਗਈ ਸ਼੍ਰੀ ਰਾਮਾਇਣ ਦੇ ਕਾਰਨ ਭਗਵਾਨ ਸ਼੍ਰੀ ਰਾਮ ਜੀ ਦੀ ਪ੍ਰਸਿੱਧੀ ਸਦਾ ਲਈ ਅਮਰ ਹੋ ਗਈ ਹੈ। ਇਸ ਲਈ ਹਰ ਸਨਾਤਨੀ ਭਗਵਾਨ ਵਾਲਮੀਕਿ ਜੀ ਦਾ ਤਹਿ ਦਿਲੋਂ ਧੰਨਵਾਦੀ ਹੈ।
ਇਸ ਪ੍ਰੋਗਰਾਮ ਮੌਕੇ ਪਾਰਟੀ ਦੇ ਸੀਨੀਅਰ ਆਗੂ ਸ਼੍ਰੀ ਕ੍ਰਿਸ਼ਨ ਕੁਮਾਰ ਗਾਬਾ ਪੰਜਾਬ ਪ੍ਰਧਾਨ ਸ਼ਿਵ ਸੈਨਾ ਹਿੰਦੁਸਤਾਨ ਵਪਾਰ ਸੈਨਾ, ਸ਼੍ਰੀ ਰਾਜਵੀਰ ਵਰਮਾ ਉਪ ਪ੍ਰਧਾਨ ਉੱਤਰੀ ਭਾਰਤ, ਸ਼੍ਰੀ ਅਮਿਤ ਸ਼ਰਮਾ ਸੀਨੀਅਰ ਆਗੂ ਸ਼ਿਵ ਸੈਨਾ ਹਿੰਦੁਸਤਾਨ, ਸ਼੍ਰੀ ਸ਼ਮਾ ਕਾਂਤ ਪਾਂਡੇ ਸੀਨੀਅਰ ਮੀਤ ਪ੍ਰਧਾਨ ਪੰਜਾਬ, ਸ਼੍ਰੀ ਰਵਿੰਦਰ ਸ. ਸਿੰਗਲਾ ਚੇਅਰਮੈਨ ਪੰਜਾਬ, ਸ਼੍ਰੀ ਸੁਤੰਤਰ ਰਾਜ ਪਾਸੀ, ਸ਼ਿਵ ਸ਼ਕਤੀ ਸੇਵਾ ਦਲ ਲੰਗਰ ਕਮੇਟੀ ਸ਼੍ਰੀ ਕਾਲੀ ਮਾਤਾ ਮੰਦਰ ਪਟਿਆਲਾ, ਸ਼੍ਰੀ ਰਾਜੇਸ਼ ਕੇਹਰ ਰਾਸ਼ਟਰੀ ਪ੍ਰਧਾਨ ਹਿੰਦੂ ਸੁਰੱਖਿਆ ਸੰਮਤੀ ਆਦਿ ਸੀਨੀਅਰ ਆਗੂ ਹਾਜ਼ਰ ਸਨ।
ਸ਼੍ਰੀ ਪਵਨ ਗੁਪਤਾ ਜੀ ਨੇ ਸਨੌਰ ਵਿਖੇ ਭਗਵਾਨ ਸ਼੍ਰੀ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਮੌਕੇ ਕੱਢੇ ਗਏ ਸੋਭਾ ਯਾਤਰਾ ਦਾ ਉਦਘਾਟਨ ਵੀ ਕੀਤਾ ਅਤੇ ਇਸ ਦੀ ਪੂਜਾ ਵਿੱਚ ਮੁੱਖ ਤੌਰ ‘ਤੇ ਸ਼ਾਮਲ ਹੋਏ। ਇੱਥੇ ਸ਼੍ਰੀ ਹਰਜੀਤ ਸਿੰਘ ਟੌਂਕ ਅਤੇ ਉਨ੍ਹਾਂ ਦੀ ਕਮੇਟੀ ਵੱਲੋਂ ਸ਼੍ਰੀ ਪਵਨ ਗੁਪਤਾ ਜੀ ਨੂੰ ਸਨੌਰ ਵਿਖੇ ਵਿਸ਼ੇਸ਼ ਤੌਰ ‘ਤੇ ਬੁਲਾਇਆ ਗਿਆ ਅਤੇ ਫੂਲ ਮਾਲਾ ਪਾ ਕੇ ਸਨਮਾਨਿਤ ਕੀਤਾ ਗਿਆ।